A Punjabi News Channel for latest punjabi news of Punjab (India) abroad. This channel managed by CCS Network.
You can contact us for any information on our email malwanews@hotmail.com
you can read punjabi news also on our website www.malwanews.com
Contact us for more information : +91-9876071600
Facebook Page Link : www.facebook.com/malwanews3
Instagrame : www.instagram.com/malwanewsofficial/
#punjabinews #punjabnews #indianews #todaynews #top10news #punjabupdates #punjabpolitics #punjabelection #malwanews #breakingnews #tvnews #punjabichannel #punjabitvchannel #newschannel #newsvideo #malwanewstv #malwanewslive #malwanewsyoutube #malwanewschannel #malwa #newslive
#punjabwalachannel #livetv #liveupdates #PunjabPolitics #punjabinewvideo
#PunjabiMedia
#PunjabiNewsLive
#PunjabToday
#SikhNews
#PunjabBreakingNews
#PunjabNewsChannel
#PunjabiCurrentAffairs
#DesiNews
#PunjabiJournalism
#PunjabiBulletin
#PunjabElections
#PunjabiReport
#PunjabLiveUpdates
#PunjabiTrendingNews
Malwa News
ਭਗਵੰਤ ਮਾਨ ਨੇ ਮਹਿਲਾ ਹਾਕੀ ਟੀਮ ਨੂੰ ਮੁਬਾਰਕਾਂ ਦਿੰਦਿਆਂ ਕੀਤਾ ਟਵੀਟ :
ਏਸ਼ੀਆਈ ਖੇਡਾਂ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ 43 ਸਾਲਾਂ ਬਾਅਦ ਫਾਈਨਲ 'ਚ ਚੀਨ ਨੂੰ 1-0 ਨਾਲ ਹਰਾ ਕੇ ਗੋਲਡ ਮੈਡਲ ਜਿੱਤ ਕੇ ਪੂਰੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ…
ਸਾਨੂੰ ਬੇਹੱਦ ਮਾਣ ਹੈ ਕਿ ਪੰਜਾਬ ਦੀ ਧੀ ਬਲਜੀਤ ਕੌਰ ਇਸ ਇਤਿਹਾਸਕ ਟੀਮ ਦਾ ਹਿੱਸਾ ਰਹੀ ਹੈ। ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਬਲਜੀਤ ਕੌਰ ਨੂੰ ₹1 ਕਰੋੜ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ…
ਪੂਰੀ ਟੀਮ ਅਤੇ ਬਲਜੀਤ ਕੌਰ ਨੂੰ ਬਹੁਤ-ਬਹੁਤ ਮੁਬਾਰਕਾਂ!
11 hours ago | [YT] | 7
View 0 replies
Malwa News
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੈਨਿਕ ਜਾਗਰਣ ਗਰੁੱਪ ਵੱਲੋਂ ਕਰਵਾਏ ਗਏ ਫਿਲਮ ਫੈਸਟੀਵਲ 'ਚ ਸ਼ਿਰਕਤ ਕੀਤੀ ਅਤੇ ਸਿਨੇਮਾ, ਸਾਡੇ ਸੱਭਿਆਚਾਰ ਤੇ ਪੰਜਾਬੀ ਕਲਾਕਾਰਾਂ ਦੀ ਵਿਸ਼ਵ ਪੱਧਰ 'ਤੇ ਬਣੀ ਪਛਾਣ ਬਾਰੇ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ...
ਸਾਡੇ ਪੰਜਾਬੀ ਸੰਗੀਤ ਅਤੇ ਕਲਾਕਾਰਾਂ ਨੇ ਅੱਜ ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਆਪਣੀ ਧਾਕ ਜਮਾਈ ਹੋਈ ਹੈ... ਇਸੇ ਇੰਡਸਟਰੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਅਸੀਂ ਨਿਊ ਚੰਡੀਗੜ੍ਹ ਦੇ ਨੇੜੇ ਇੱਕ ਆਧੁਨਿਕ 'ਫਿਲਮ ਸਿਟੀ' ਬਣਾਉਣ ਜਾ ਰਹੇ ਹਾਂ... ਇੱਥੇ ਪੰਜਾਬ ਦੇ ਕੁਦਰਤੀ ਨਜ਼ਾਰਿਆਂ ਦੇ ਨਾਲ-ਨਾਲ ਸ਼ੂਟਿੰਗ ਅਤੇ ਪੋਸਟ-ਪ੍ਰੋਡਕਸ਼ਨ ਦੀਆਂ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਇੱਕੋ ਥਾਂ ਮਿਲਣਗੀਆਂ...
ਪੰਜਾਬੀ ਸਿਨੇਮੇ ਅਤੇ ਕਲਾ ਨੂੰ ਹੋਰ ਬੁਲੰਦੀਆਂ 'ਤੇ ਲਿਜਾਣ ਲਈ ਸਾਡੀ ਸਰਕਾਰ ਲਗਾਤਾਰ ਯਤਨਸ਼ੀਲ ਹੈ...
ਇਨਕਲਾਬ ਜ਼ਿੰਦਾਬਾਦ!
11 hours ago | [YT] | 27
View 0 replies
Malwa News
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਅਨਾਜ ਦੀ ਲਿਫਟਿੰਗ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਮੁੜ ਪੱਤਰ ਲਿਖਿਆ ਹੈ। ਮੁੱਖ ਮੰਤਰੀ ਮਾਨ ਨੇ ਸਤੰਬਰ ਮਹੀਨੇ ਵਿੱਚ ਵੀ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਕੋਲੋਂ 15 ਲੱਖ ਮੀਟ੍ਰਿਕ ਟਨ ਚੌਲ ਅਤੇ 10-12 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਦੀ ਮੰਗ ਕੀਤੀ ਸੀ। ਹੁਣ ਮੁੱਖ ਮੰਤਰੀ ਨੇ ਪੱਤਰ ਰਾਹੀਂ ਪੰਜਾਬ ਵਿੱਚੋਂ ਤੁਰੰਤ 15 ਲੱਖ ਮੀਟ੍ਰਿਕ ਟਨ ਕਣਕ ਅਤੇ 6 ਲੱਖ ਮੀਟ੍ਰਿਕ ਟਨ ਚੌਲ ਦੀ ਲਿਫਟਿੰਗ ਕਰਵਾਉਣ ਦੀ ਮੰਗ ਕੀਤੀ ਹੈ। ਸਤੰਬਰ ਮਹੀਨੇ ਦੌਰਾਨ ਪੰਜਾਬ ਵਿੱਚੋਂ ਹੁਣ ਤੱਕ ਸਿਰਫ਼ 8.30 ਲੱਖ ਮੀਟ੍ਰਿਕ ਟਨ ਚੌਲ ਅਤੇ 4.30 ਲੱਖ ਮੀਟ੍ਰਿਕ ਟਨ ਕਣਕ ਦੀ ਹੀ ਲਿਫਟਿੰਗ ਹੋਈ ਹੈ। ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ 1 ਤੋਂ 10 ਅਕਤੂਬਰ ਤੱਕ 6 ਲੱਖ ਮੀਟ੍ਰਿਕ ਟਨ ਚੌਲ ਅਤੇ ਅਕਤੂਬਰ ਮਹੀਨੇ ਦੌਰਾਨ 15 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਲਈ ਤੁਰੰਤ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣ।
13 hours ago | [YT] | 7
View 0 replies
Malwa News
ਪਿੰਡ ਮੰਗੂਵਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ‘ਮੇਰੇ ਬਜ਼ੁਰਗ, ਮੇਰਾ ਮਾਣ’ ਤਹਿਤ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਸ਼ਰਧਾਲੂਆਂ ਵਿੱਚ ਤੀਰਥ ਯਾਤਰਾ ਨੂੰ ਲੈ ਕੇ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ।
19 hours ago | [YT] | 30
View 0 replies
Malwa News
ਭ੍ਰਿਸ਼ਟਾਚਾਰ ਖ਼ਿਲਾਫ਼ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ, ਇੰਸਪੈਕਟਰ ਸੁਨੀਤਾ ਰਾਣੀ ਖ਼ਿਲਾਫ਼ ਵੱਡੀ ਕਾਰਵਾਈ। ₹50 ਹਜ਼ਾਰ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਤਹਿਤ ਇੰਸਪੈਕਟਰ ਸੁਨੀਤਾ ਰਾਣੀ ਨੂੰ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕੀਤਾ ਗਿਆ। ਫਰੀਦਕੋਟ ਰੇਂਜ ਦੀ IGP ਨੀਲਾਂਬਰੀ ਜਗਦਲੇ ਵੱਲੋਂ ਬਰਖ਼ਾਸਤਗੀ ਦੇ ਹੁਕਮ ਜਾਰੀ ਕੀਤੇ ਗਏ।
1 day ago | [YT] | 8
View 0 replies
Malwa News
ਭ੍ਰਿਸ਼ਟਾਚਾਰ ਖ਼ਿਲਾਫ਼ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ, ਇੰਸਪੈਕਟਰ ਸੁਨੀਤਾ ਰਾਣੀ ’ਤੇ ਵੱਡੀ ਕਾਰਵਾਈ। ₹50 ਹਜ਼ਾਰ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ਾਂ ਤਹਿਤ ਇੰਸਪੈਕਟਰ ਸੁਨੀਤਾ ਰਾਣੀ ਨੂੰ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕਰ ਦਿੱਤਾ ਗਿਆ। ਫਰੀਦਕੋਟ ਰੇਂਜ ਦੀ IGP ਨੀਲਾਂਬਰੀ ਜਗਦਲੇ ਵੱਲੋਂ ਬਰਖ਼ਾਸਤਗੀ ਦੇ ਹੁਕਮ ਜਾਰੀ ਕੀਤੇ ਗਏ।
1 day ago | [YT] | 14
View 0 replies
Malwa News
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਵੱਲੋਂ 6 ਅਕਤੂਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਦੌਰਾਨ ਐਕਟ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੋਏ ਸੁਝਾਵਾਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਗਠਿਤ ਕਮੇਟੀ ਨਾਲ ਤਾਲਮੇਲ ਸਬੰਧੀ ਵੀ ਚਰਚਾ ਕੀਤੀ ਜਾਵੇਗੀ।
1 day ago | [YT] | 12
View 0 replies
Malwa News
ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਰਵਾਏ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਲਈ ਸਭ ਦਾ ਬਹੁਤ-ਬਹੁਤ ਧੰਨਵਾਦ। ਅੱਜ ਇੱਥੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਮਾਵਾਂ-ਭੈਣਾਂ ਦੇ ਖਾਤਿਆਂ ਵਿੱਚ 3000 ਤੋਂ 4500 ਰੁਪਏ ਦੀ ਰਾਸ਼ੀ ਸਿੱਧੀ ਟਰਾਂਸਫਰ ਕੀਤੀ। ਸਾਡੀ ਸਰਕਾਰ ਲੋਕਾਂ ਦਾ ਟੈਕਸ ਦਾ ਪੈਸਾ ਲੋਕਾਂ ਦੀ ਭਲਾਈ ’ਤੇ ਹੀ ਲਾ ਰਹੀ ਹੈ। ਇਸੇ ਇਮਾਨਦਾਰ ਨੀਤੀ ਸਦਕਾ ਅੱਜ ਸਿੱਖਿਆ ਅਤੇ ਹੋਰ ਸਹੂਲਤਾਂ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਪਹਿਲੇ ਨੰਬਰ ’ਤੇ ਆ ਗਿਆ ਹੈ। ਇਨਕਲਾਬ ਜ਼ਿੰਦਾਬਾਦ!
1 day ago | [YT] | 22
View 0 replies
Malwa News
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 9 ਸੀਜ਼ਨਾਂ ਦੌਰਾਨ ਫਸਲਾਂ ਦੀ ਖਰੀਦ ਸਫਲਤਾਪੂਰਵਕ ਕੀਤੀ ਹੈ ਅਤੇ ਇਹ ਸੀਜ਼ਨ ਵੀ ਸਫਲਤਾਪੂਰਵਕ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਨਿਰਵਿਘਨ ਖਰੀਦਿਆ ਜਾਵੇਗਾ।
1 day ago | [YT] | 13
View 0 replies
Malwa News
ਪੰਜਾਬ ਸਰਕਾਰ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਜਾਰੀ ਪੱਤਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਇੰਚਾਰਜ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ। ਪੱਤਰ ਰਾਹੀਂ 7 ਮੈਂਬਰੀ ਕਮੇਟੀ ਦੇ ਗਠਨ ਸਬੰਧੀ ਜਾਣਕਾਰੀ ਦਿੱਤੀ ਗਈ। ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਰਿਟਾਇਰਡ ਜਸਟਿਸ ਜਸਪਾਲ ਸਿੰਘ, ਰਿਟਾਇਰਡ ਜਸਟਿਸ ਗੁਰਬੀਰ ਸਿੰਘ, ਰਿਟਾਇਰਡ IPS ਤੇ PPSC ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ। PCS ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਦੋਵਾਂ ਕਮੇਟੀਆਂ ਵਿਚਾਲੇ ਤਾਲਮੇਲ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। 7 ਮੈਂਬਰੀ ਕਮੇਟੀ SGPC ਦੀ ਕਮੇਟੀ ਨਾਲ ਮੀਟਿੰਗਾਂ ਕਰਕੇ ਸੋਧਾਂ ’ਤੇ ਸਹਿਮਤੀ ਬਣਾਉਣ ਲਈ ਕੰਮ ਕਰੇਗੀ।v
1 day ago | [YT] | 9
View 1 reply
Load more