1.ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥

2.ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥4॥2॥