Welcome to Chardikla Time TV North America, your premier channel for connecting with the vibrant Punjabi culture and Sikh heritage across the continent. Stay informed with the latest news and updates from the Punjabi and Sikh communities across North America. Enjoy a variety of programs showcasing traditional music, dance, festivals, and ceremonies.
Inspirational Stories: Hear from community leaders, entrepreneurs, and everyday heroes who are making a difference and inspiring other. Deepen your spiritual connection with our religious programming, including live Gurbani, Kirtan, and discourses.
Educational Segments: Learn about our history, values, and contributions through educational series and documentaries. Chardikla Time TV North America is dedicated to providing a platform to celebrate our shared heritage. Subscribe now and become a part of our growing family. Join us on this journey of cultural celebration and community connection. Stay tuned, stay connected, and stay Chardikla.
CK Time TV North America
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 611
ਸੋਰਠਿ ਮਹਲਾ ੫ ॥
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥
ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥
सोरठि महला ५ ॥
खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन पुरखु बिधाता ॥२॥ स्रवणी सुणीऐ रसना गाईऐ हिरदै धिआईऐ सोई ॥ करण कारण समरथ सुआमी जा ते ब्रिथा न कोई ॥३॥ वडै भागि रतन जनमु पाइआ करहु क्रिपा किरपाला ॥ साधसंगि नानकु गुण गावै सिमरै सदा गोपाला ॥४॥१०॥
अर्थ: हे भाई! बड़ी लंबी खोज करके हम इस नतीजे पर पहुँचे हैं कि परमात्मा का नाम (-सिमरन करना ही मनुष्य के जीवन की) सब से बड़ी असलियत है। गुरू की श़रण पड़ कर ही हरी-नाम सिमरन से (यह नाम) पलक झपकते ही (सारे) पाप कट देता है, और, (संसार-समुँद्र से) पार कर देता है ॥१॥ आत्मिक जीवन की समझ वाले हे मनुष्य! (सदा) परमात्मा का नाम रस पिया कर। (हे भाई!) गुरू की आत्मिक जीवन देने वाली बाणी के द्वारा (परमात्मा का) नाम बार बार सुन कर (मनुष्य का) मन सब से ऊँचा संतोष हासिल कर लेता है ॥ रहाउ ॥ हे भाई! सारे सुखों का देने वाला, सदा कायम रहने वाला परमात्मा अगर मिल जाए, तो यही है विकारों से मुक्ति (का मूल), यही है (आत्मा की) ख़ुराक, यही है जीने का सही ढंग। वह सर्व-व्यापक सिरजनहार प्रभू भक्ति का (यह) दान अपने सेवक को (ही) बख्श़श़ करता है ॥२॥ हे भाई! उस (प्रभू के) ही (नाम) को काँनों से सुनना चाहिए, जीभ से गाना चाहिए, हृदय में अराधना चाहिए, जिस जगत के मूल सब ताकतों के मालिक के दर से कोई जीव ख़ाली-हाथ नहीं जाता ॥३॥ हे कृपाल! बड़ी किस्मत से यह श्रेष्ठ मनुष्या जन्म मिला है (अब) मेहर कर, गोपाल जी! (तेरा सेवक) नानक साध संगत में रह कर तेरे गुण गाता रहे, तेरा नाम सदा सिमरता रहे ॥४॥१०॥
Sorath Mahalaa 5 ||
Khojat Khojat Khoj Beechaareo Raam Naam Tat Saaraa || Kilbikh Kaatte Nimakh Araadhheaa Gurmukh Paar Utaaraa ||1|| Har Ras Peevahu Purkh Gyaanee || Sun Sun Mahaa Tripat Man Paavai Saadhhoo Amrit Baanee || Rahaau || Mukat Bhugat Jugat Sach Paaeeai Sarab Sukhaa Kaa Daataa || Apune Daas Kau Bhagat Daan Devai Pooran Purakh Bidhhaataa ||2|| Sarvnee Suneeai Rasnaa Gaaeeai Hirdai Dhhiaaeeai Soee || Karan Kaaran Samrathh Suaamee Jaa Te Brithhaa N Koee ||3|| Vaddai Bhaag Ratan Janam Paaeaa Karahu Kirpaa Kirpaalaa || Saadhhsang Naanak Gun Gaavai Simrai Sadaa Gopaalaa ||4||10||
Meaning: I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. ||1|| Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. || Pause || Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. ||2|| Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. ||3|| By great good fortune, I have obtained the jewel of human life; have mercy on me, O Merciful Lord. In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||
7 hours ago | [YT] | 536
View 3 replies
CK Time TV North America
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 773
ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥
ਰਾਗ ਸੂਹੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ। ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ ਜੀ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ॥੧॥ ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਵਿਚੋਲਾ-ਗੁਰੂ ਆ ਕੇ ਮਿਲ ਪਿਆ (ਉਸ ਦੇ ਹਿਰਦੇ ਵਿਚ) ਸੇਵਾ ਸੰਤੋਖ ਪ੍ਰੇਮ ਆਦਿਕ ਗੁਣ ਪੈਦਾ ਕਰ ਕੇ, ਸਾਧਸੰਗਤਿ ਦਾ (ਉਸ ਨਾਲ) ਮੇਲ ਕਰ ਕੇ ਗੁਰੂ ਨੇ (ਉਸ ਨੂੰ) ਸਿਫ਼ਤਿ-ਸਾਲਾਹ ਦੀ ਬਾਣੀ ਗਾਵਣ ਦੀ ਪ੍ਰੇਰਨਾ ਕੀਤੀ। ਜਦੋਂ ਜੀਵ-ਇਸਤ੍ਰੀ ਨੇ ਗੁਰੂ ਦੀ ਉਚਾਰੀ ਹੋਈ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗਾਣੀ ਸ਼ੁਰੂ ਕੀਤੀ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ। ਉਸ ਦੇ ਗਿਆਨ-ਇੰਦ੍ਰੇ (ਵਿਕਾਰਾਂ ਵਲ ਦੌੜਨ ਦੇ ਥਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਿਚ) ਮਿਲ ਬੈਠੇ, ਤੇ ਸੋਹਣੇ ਲੱਗਣ ਲੱਗ ਪਏ। ਉਸ ਦੇ ਅੰਦਰੋਂ ਕ੍ਰੋਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵੱਸਦੀ ਮਮਤਾ ਨੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ। (ਉਸ ਦੇ ਅੰਦਰੋਂ) ਹਉਮੈ ਦੀ ਪੀੜ ਚਲੀ ਗਈ, ਉਸ ਦਾ ਸਾਰਾ ਸਰੀਰ ਨਿਰੋਆ ਹੋ ਗਿਆ, ਤੇ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ। ਹੇ ਨਾਨਕ ਜੀ! ਗੁਰੂ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ ॥੨॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲੋਂ ਵਿਛੁੜੀ ਰਹਿੰਦੀ ਹੈ, (ਉਸ ਦੇ ਚਰਨਾਂ ਤੋਂ) ਦੂਰ ਰਹਿੰਦੀ ਹੈ, ਉਸ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦੀ, (ਤ੍ਰਿਸ਼ਨਾ ਦੀ ਅੱਗ ਵਿਚ) ਸੜੀ ਰਹਿੰਦੀ ਹੈ। ਉਸ ਦੇ ਅੰਦਰ ਝੂਠੀ ਮਮਤਾ ਬਣੀ ਰਹਿੰਦੀ ਹੈ, ਉਹ ਸਦਾ ਨਾਸਵੰਤ ਮਾਇਆ ਹੀ ਇਕੱਠੀ ਕਰਦੀ ਹੈ, ਮਾਇਆ ਉਸ ਨੂੰ ਸਦਾ ਗ੍ਰਸੀ ਰੱਖਦੀ ਹੈ। ਉਹ ਜੀਵ-ਇਸਤ੍ਰੀ (ਮਾਇਆ ਦੀ ਖ਼ਾਤਰ ਸਦਾ) ਝੂਠ ਠੱਗੀ (ਆਦਿਕ ਦੀ) ਕਾਰ ਕਰਦੀ ਹੈ, ਬੜਾ ਦੁੱਖ ਸਹਾਰਦੀ ਰਹਿੰਦੀ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਨਹੀਂ ਲੱਭਦਾ। ਉਹ ਮੂਰਖ ਜੀਵ-ਇਸਤ੍ਰੀ ਉਜਾੜ ਦੇ ਰਸਤੇ ਵਿਚ (ਜਿਥੇ ਕਾਮਾਦਿਕ ਲੁਟੇਰੇ ਲੁੱਟ ਲੈਂਦੇ ਹਨ) ਭਟਕਦੀ ਫਿਰਦੀ ਹੈ, ਤੇ ਹਰ ਵੇਲੇ ਧੱਕੇ ਖਾਂਦੀ ਹੈ। ਹੇ ਨਾਨਕ ਜੀ! ਜਿਨ੍ਹਾਂ ਮਨੁੱਖਾਂ ਉਤੇ ਦਾਤਾਰ ਪ੍ਰਭੂ ਆਪ ਹੀ ਦਇਆ ਕਰਦਾ ਹੈ, ਉਹਨਾਂ ਨੂੰ ਸਮਰੱਥ ਗੁਰੂ ਮਿਲਾ ਦੇਂਦਾ ਹੈ। ਗੁਰੂ ਉਹਨਾਂ ਅਨੇਕਾਂ ਜਨਮਾਂ ਦੇ ਵਿਛੁੜੇ ਹੋਇਆਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ ॥੩॥ (ਜਿਵੇਂ ਜਦੋਂ ਲਾੜਾ) ਮੁਹੂਰਤ ਕਢਾ ਕੇ (ਜੰਞ ਲੈ ਕੇ) ਆਉਂਦਾ ਹੈ (ਤਾਂ,) ਇਸਤ੍ਰੀ ਆਪਣੇ ਹਿਰਦੇ ਵਿਚ ਖ਼ੁਸ਼ ਹੁੰਦੀ ਹੈ, ਪਾਂਧੇ ਪੰਡਿਤ ਪੱਤ੍ਰੀ ਲਿਆ ਕੇ ਬੈਠ ਕੇ (ਫੇਰੇ ਦੇਣ ਦਾ ਵੇਲਾ) ਵਿਚਾਰਦੇ ਹਨ। (ਪਾਂਧੇ ਪੰਡਿਤ) ਪੱਤ੍ਰੀ ਵਿਚਾਰਦੇ ਹਨ (ਉਧਰ) ਜਦੋਂ (ਵਿਆਹ ਵਾਲੀ ਕੰਨਿਆ) ਸੱਜਣ ਘਰ ਵਿਚ ਆਏ ਸੁਣਦੀ ਹੈ, ਤਾਂ ਉਸ ਦੇ ਮਨ ਵਿਚ ਖ਼ੁਸ਼ੀ ਦੀ ਲਹਿਰ ਚੱਲ ਪੈਂਦੀ ਹੈ। ਗੁਣਵਾਨ ਬੈਠ ਕੇ ਫ਼ੈਸਲਾ ਕਰਦੇ ਹਨ, ਤੇ, ਤੁਰਤ ਫੇਰੇ ਦੇ ਦੇਂਦੇ ਹਨ (ਤਿਵੇਂ, ਗੁਰੂ ਦੀ ਕਿਰਪਾ ਨਾਲ ਪ੍ਰਭੂ ਜੀਵ-ਇਸਤ੍ਰੀ ਦੇ ਅੰਦਰ ਪਰਗਟ ਹੁੰਦਾ ਹੈ, ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਤਮਕ ਆਨੰਦ ਦੀ ਲਹਿਰ ਚੱਲ ਪੈਂਦੀ ਹੈ। ਗੁਰਮੁਖ ਬਾਣੀ ਦੇ ਰਸੀਏ ਸਾਧ ਸੰਗਤਿ ਵਿਚ ਮਿਲ ਕੇ ਗੁਰੂ ਦੀ ਬਾਣੀ ਪੜ੍ਹਦੇ ਵਿਚਾਰਦੇ ਹਨ। ਜਿਉਂ ਜਿਉਂ ਗੁਰਬਾਣੀ ਵਿਚਾਰਦੇ ਹਨ, ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਦਾ ਪਰਕਾਸ਼ ਹੁੰਦਾ ਹੈ, ਉਸ ਦੇ ਮਨ ਵਿਚ ਆਨੰਦ ਦੇ, ਮਾਨੋ, ਵਾਜੇ ਵੱਜਦੇ ਹਨ। ਗੁਰਮੁਖ ਸਤਸੰਗੀ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਕਰਾ ਦੇਂਦੇ ਹਨ)। ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਮਿਲ ਪੈਂਦਾ ਹੈ ਜੋ (ਸਾਧਾਰਨ ਉੱਦਮ ਨਾਲ) ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਜੋ ਸਦਾ ਨਵੇਂ ਪਿਆਰ ਵਾਲਾ ਹੈ, ਜੋ ਬਚਪਨ ਤੋਂ ਹੀ ਮਿੱਤਰ ਚਲਾ ਆਉਂਦਾ ਹੈ। ਹੇ ਨਾਨਕ ਜੀ! ਜਿਸ ਜੀਵ-ਇਸਤ੍ਰੀ ਨੂੰ ਉਹ ਪ੍ਰਭੂ ਕਿਰਪਾ ਕਰ ਕੇ ਆਪਣੇ ਨਾਲ ਮਿਲਾਂਦਾ ਹੈ, ਉਹ ਮੁੜ ਕਦੇ ਉਸ ਤੋਂ ਨਹੀਂ ਵਿਛੁੜਦੀ ॥੪॥੧॥
रागु सूही महला ४ छंत घरु १
ੴ सतिगुर प्रसादि ॥
सतिगुरु पुरखु मिलाइ अवगण विकणा गुण रवा बलि राम जीउ ॥ हरि हरि नामु धिआइ गुरबाणी नित नित चवा बलि राम जीउ ॥ गुरबाणी सद मीठी लागी पाप विकार गवाइआ ॥ हउमै रोगु गइआ भउ भागा सहजे सहजि मिलाइआ ॥ काइआ सेज गुर सबदि सुखाली गिआन तति करि भोगो ॥ अनदिनु सुखि माणे नित रलीआ नानक धुरि संजोगो ॥१॥ सतु संतोखु करि भाउ कुड़मु कुड़माई आइआ बलि राम जीउ ॥ संत जना करि मेलु गुरबाणी गावाईआ बलि राम जीउ ॥ बाणी गुर गाई परम गति पाई पंच मिले सोहाइआ ॥ गइआ करोधु ममता तनि नाठी पाखंडु भरमु गवाइआ ॥ हउमै पीर गई सुखु पाइआ आरोगत भए सरीरा ॥ गुर परसादी ब्रहमु पछाता नानक गुणी गहीरा ॥२॥ मनमुखि विछुड़ी दूरि महलु न पाए बलि गई बलि राम जीउ ॥ अंतरि ममता कूरि कूड़ु विहाझे कूड़ि लई बलि राम जीउ ॥ कूड़ु कपटु कमावै महा दुखु पावै विणु सतिगुर मगु न पाइआ ॥ उझड़ पंथि भ्रमै गावारी खिनु खिनु धके खाइआ ॥ आपे दइआ करे प्रभु दाता सतिगुरु पुरखु मिलाए ॥ जनम जनम के विछुड़े जन मेले नानक सहजि सुभाए ॥३॥ आइआ लगनु गणाइ हिरदै धन ओमाहीआ बलि राम जीउ ॥ पंडित पाधे आणि पती बहि वाचाईआ बलि राम जीउ ॥ पती वाचाई मनि वजी वधाई जब साजन सुणे घरि आए ॥ गुणी गिआनी बहि मता पकाइआ फेरे ततु दिवाए ॥ वरु पाइआ पुरखु अगमु अगोचरु सद नवतनु बाल सखाई ॥ नानक किरपा करि कै मेले विछुड़ि कदे न जाई ॥४॥१॥
अर्थ: हे राम जी! मैं तुझसे सदके हूँ। मुझे गुरु पुरख मिला (जिसके द्वारा) मैं (तेरे) गुणों को याद करूँ, और (इन गुणों के बदले) अवगुण बेच दूँ (दूर कर दूँ)। हे हरि! तेरा नाम स्मरण कर-कर के मैं सदा ही गुरु की वाणी उचारूँ। जिस जीव-स्त्री को गुरु की वाणी सदा प्यारी लगती है, वह (अपने अंदर से) पाप विकार दूर कर लेती है, उसका अहंकार का रोग समाप्त हो जाता है, हरेक किस्म का डर-सहम भाग जाता है, वह सदा सदा ही आत्मिक अडोलता में टिकी रहती है। गुरु के शब्द की इनायत से उसके हृदय में सेज सुख से भरपूर हो जाती है (सुख का घर बन जाती है), आत्मिक जीवन की सूझ के मूल-प्रभु में जुड़ के वह प्रभु के मिलाप का सुख भोगती है। हे नानक! धुर-दरगाह से जिसके भाग्यों में संजोग लिखा होता है, वह हर वक्त आनंद में टिकी रह के सदा (प्रभु-मिलाप का) सुख पाती है ॥१॥हे राम जी! मैं तुझसे सदके जाता हूँ। (जिस जीव-स्त्री को) प्रभु-पति से मिलाने के लिए विचोलिया गुरु आ के मिल गया (उसके हृदय में) सेवा-संतोख-प्रेम आदि गुण पैदा करके, साधसंगति का (उसके साथ) मेल करके गुरु ने (उसको) महिमा की वाणी गाने की प्रेरणा की। जब जीव-स्त्री ने गुरु की उचारी हुई प्रभु की महिमा की वाणी गानी आरम्भ की, उसने सबसे उच्च आत्मिक अवस्था प्राप्त कर ली, उसकी ज्ञान-इंद्रिय (विकारों की तरफ दौड़ने की जगह प्रभु की महिमा करने में) मिल बैठीं, और सुंदर लगने लग पड़ी। उसके अंदर से क्रोध दूर हो गया, उसके शरीर में बसती ममता भाग गई, उसका पाखण्ड दूर हो गया, भटकना दूर हो गई। (उसके अंदर से) अहंकार की पीड़ा चली गई, उसका सारा शरीर निरोग हो गया, और उसको आत्मिक आनंद प्राप्त हो गया। हे नानक! गुरु की कृपा से उस जीव-स्त्री ने गुणों के मालिक गहरे जिगरे वाले परमात्मा के सयाथ सांझ डाल ली ॥२॥ अपने मन के पीछे चलने वाली जीव-स्त्री प्रभु-पति से विछुड़ी रहती है, (उसके चरणों से) दूर रहती है, उसकी हजूरी प्राप्त नहीं कर सकती, (तृष्णा की आग में) जली रहती है। उसके अंदर झूठी ममता बनी रहती है, वह सदा नाशवान माया ही एकत्र करती रहती है, माया उसे सदैव ग्रसे हुए रखती है। वह जीव-स्त्री (माया की खातिर सदा) झूठ-ठगी (आदि का ही) काम करती है, बड़ा दुख सहती रहती है, गुरु की शरण पड़े बिना उसको (जिंदगी का सही) रास्ता नहीं मिलता। वह मूर्ख जीव-स्त्री उजाड़ के रास्ते में (जहाँ कामादिक लुटेरे उसे लूटते रहते हैं) भटकती फिरती है, और हर वक्त धक्के खाती है। हे नानक! जिस मनुष्यों पर दातार प्रभु खुद ही दया करता है, उनको समर्थ गुरु मिला देता है, गुरु उन अनेक जन्मों से विछुड़े हुओं को आत्मिक अडोलता में प्रेम में टिका के प्रभु से मिला देता है ॥३॥ (जैसे जब दूल्हा) महूर्त निकलवा के (बारात ले के) आता है (तब,) स्त्री अपने दिल में प्रसन्न होती है, ज्योतिषी-पंडित पत्री ला के बैठ के (फेरे देने के समय) की विचार करते हैं। (ज्योतिषी-पण्डित) पत्री विचारते हैं (उधर) जब (विवाह वाली कन्या) साजन घर आए सुनती है, तो उसके मन में खुशी की लहर चल पड़ती है, गुणवान बैठ के फैसला करते हैं, और तुरंत फेरे दे देते हैं (वैसे ही, गुरु की कृपा से प्रभु जीव-स्त्री के अंदर प्रकट होता है, जीव-स्त्री के हृदय में आत्मिक आनंद की लहर चल पड़ती है। गुरमुख वाणी के रसिए साधु-संगत में मिल के गुरु की वाणी पढ़ते-विचारते हैं। ज्यों-ज्यों गुरबाणी विचारते हैं, जीव-स्त्री के हृदय-गृह में साजन-प्रभु का प्रकाश होता है, उसके मन में आनंद के, मानो, बाजे बजते हैं। गुरमुख सत्संगी जीव-स्त्री का प्रभु-पति से मिलाप करवा देते हैं)। हे नानक! जीव-स्त्री को पति-प्रभु मिल जाता है जो (साधारण उद्यम से) अगम्य (पहुँच से परे) है, जिस तक ज्ञान-इंद्रिय की पहुँच नहीं हो सकती, जो सदा नए प्यार वाला है, जो बचपन से मित्र बना हुआ है। जिस जीव-स्त्री को वह प्रभु कृपा करके अपने साथ मिलाता है, वह दोबारा कभी उससे नहीं विछुड़ती ॥४॥१॥
1 day ago | [YT] | 1,233
View 7 replies
CK Time TV North America
In Loving Memory of Nana Patekar
A legendary actor, a powerful voice, and an extraordinary human being. His unforgettable performances, simplicity and strong values will continue to inspire generations.
You will always be remembered.
#NanaPatekar #RIPNanaPatekar #InLovingMemory #Tribute #LegendaryActor #Bollywood #IndianCinema #CinemaLegend #ChardiklaTimeTV #ChardiklaTimeTVNorthAmerica
1 day ago | [YT] | 14
View 1 reply
CK Time TV North America
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 956
ਸਲੋਕ ਮਃ ੩ ॥
ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥ ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥
ਅਰਥ :- ਹਰੇਕ ਜੀਵ ਆਸਾਂ ਵਿਚ (ਫਸਿਆ ਪਿਆ) ਹੈ (ਭਾਵ, ਨਿੱਤ ਨਵੀਆਂ ਆਸਾਂ ਬਣਾਂਦਾ ਰਹਿੰਦਾ ਹੈ) , ਕੋਈ ਵਿਰਲਾ ਮਨੁੱਖ ਹੈ ਜੋ ਆਸਾਂ ਤੋਂ ਬਚਿਆ ਰਹਿੰਦਾ ਹੈ। ਹੇ ਨਾਨਕ! ਜੋ ਮਨੁੱਖ ਆਸਾਂ ਵਲੋਂ ਹਟ ਕੇ (ਪ੍ਰਭੂ ਦੇ ਸਿਮਰਨ ਵਿਚ) ਜੀਵਨ ਗੁਜ਼ਾਰਦਾ ਹੈ ਉਸ ਦਾ ਆਉਣਾ ਸਫਲ ਹੈ॥੧॥ ‘ਆਸਾ’ ਦੇ ਹੱਥ ਵਿਚ ਕੋਈ ਤਾਕਤ ਨਹੀਂ (ਕਿ ਜੀਵਾਂ ਨੂੰ ਫਸਾ ਸਕੇ; ਸੋ, ਆਪਣੇ ਉੱਦਮ ਨਾਲ ਭੀ) ਮਨੁੱਖ ‘ਆਸਾ’ ਤੋਂ ਨਹੀਂ ਬਚ ਸਕਦਾ। ਇਹ ਵਿਚਾਰੀ ‘ਆਸਾ’ ਕੀਹ ਕਰ ਸਕਦੀ ਹੈ? ਭੁਲਾਉਂਦਾ ਤਾਂ ਉਹ ਪ੍ਰਭੂ ਆਪ ਹੈ ॥੨॥ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਜਗਤ ਦਾ ਜੀਊਣਾ ਫਿਟਕਾਰ-ਜੋਗ ਹੈ। ਪ੍ਰਭੂ ਹੀ (ਸਭ ਦਾ) ਦਾਤਾ ਹੈ ਸਭ ਦਾਤਾਂ ਦੇਣ ਵਾਲਾ ਹੈ; ਸੋ, ਉਸ ਦਾ ਇਹ (ਨਾਮ-) ਧਨ ਹੀ (ਐਸਾ ਹੈ ਜੋ) ਕਦੇ ਨਾਸ ਹੋਣ ਵਾਲਾ ਨਹੀਂ। ਉਹੀ ਮਨੁੱਖ ਪਵਿਤ੍ਰ (ਜੀਵਨ ਵਾਲਾ) ਹੈ ਜੋ (ਪ੍ਰਭੂ ਨੂੰ) ਹਰੇਕ ਸਾਹ ਦੇ ਨਾਲ ਯਾਦ ਕਰਦਾ ਹੈ। (ਹੇ ਭਾਈ!) ਜੀਭ ਨਾਲ ਉਸ ਇਕ ਪ੍ਰਭੂ ਨੂੰ ਯਾਦ ਕਰ ਜੋ ਸਭ ਦੇ ਦਿਲ ਦੀ ਜਾਣਦਾ ਹੈ ਤੇ ਜੋ (ਜੀਵਾਂ ਦੀ) ਪਹੁੰਚ ਤੋਂ ਪਰੇ ਹੈ। ਨਾਨਕ ਉਸ ਪ੍ਰਭੂ ਤੋਂ ਸਦਕੇ ਹੈ ਜੋ ਸਾਰਿਆਂ ਵਿਚ ਵਿਆਪਕ ਹੈ ॥੨੦॥
सलोक मः ३ ॥
आसा अंदरि सभु को कोइ निरासा होइ ॥ नानक जो मरि जीविआ सहिला आइआ सोइ ॥१॥ मः ३ ॥ ना किछु आसा हथि है केउ निरासा होइ ॥ किआ करे एह बपुड़ी जां भुोलाए सोइ ॥२॥ पउड़ी ॥ ध्रिगु जीवणु संसार सचे नाम बिनु ॥ प्रभु दाता दातार निहचलु एहु धनु ॥ सासि सासि आराधे निरमलु सोइ जनु ॥ अंतरजामी अगमु रसना एकु भनु ॥ रवि रहिआ सरबति नानकु बलि जाई ॥२०॥
अर्थ :- हरेक जीव आशाओं में (फसा हुआ) है (भाव, नित्य-नई आशाएं तमन्नाएं बनाता रहता है), कोई विरला मनुष्य है जो आशाओं से बचा रहता है। हे नानक! जो मनुष्य आशाओं से हट के (प्रभु के स्मरण में) जीवन गुजारता है उसका आना सफल है ॥१॥ ‘आसा’ के हाथ में कोई ताकत नहीं (कि जीवों को फसा सके; सो, अपने उद्यम से भी) मनुष्य ‘आशा’ से नहीं बच सकता। ये बेचारी ‘आसा’ क्या कर सकती है? भुलाता तो वह प्रभु खुद है ॥२॥ सदा कायम रहने वाले प्रभु का नाम स्मरण के बिना जगत में जीना धिक्कारयोग्य है। प्रभु ही (सबका) दाता है सब दातें देने वाला है; सो, उसका ये (नाम-) धन ही (ऐसा है जो) कभी नाश होने वाला नहीं। वही मनुष्य पवित्र (जीवन वाला) है जो (प्रभु को) हरेक सांस के साथ याद करता है। (हे भाई!) जीभ से उस एक प्रभु को याद कर जो सबके दिल की जानता है और जो (जीवों की) पहुँच से परे है। नानक उस प्रभु से सदके है जो सभी में व्यापक है ॥२०॥
2 days ago | [YT] | 1,412
View 6 replies
CK Time TV North America
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 608
ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥
ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
ਅਰਥ: ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ ਜੀ ! ਅਸੀ ਜੀਵਾਂ ਨੇ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।
सोरठि महला ५ घरु १ तितुके
ੴ सतिगुर प्रसादि ॥
किसु हउ जाची किस आराधी जा सभु को कीता होसी ॥जो जो दीसै वडा वडेरा सो सो खाकू रलसी ॥निरभउ निरंकारु भव खंडनु सभि सुख नव निधि देसी ॥१॥हरि जीउ तेरी दाती राजा ॥माणसु बपुड़ा किआ सालाही किआ तिस का मुहताजा ॥ रहाउ ॥जिनि हरि धिआइआ सभु किछु तिस का तिस की भूख गवाई ॥ऐसा धनु दीआ सुखदातै निखुटि न कब ही जाई ॥अनदु भइआ सुख सहजि समाणे सतिगुरि मेलि मिलाई ॥२॥मन नामु जपि नामु आराधि अनदिनु नामु वखाणी ॥उपदेसु सुणि साध संतन का सभ चूकी काणि जमाणी ॥जिन कउ क्रिपालु होआ प्रभु मेरा से लागे गुर की बाणी ॥३॥कीमति कउणु करै प्रभ तेरी तू सरब जीआ दइआला ॥सभु किछु कीता तेरा वरतै किआ हम बाल गुपाला ॥राखि लेहु नानकु जनु तुमरा जिउ पिता पूत किरपाला ॥४॥१॥
अर्थ: हे भाई! जब जिव परमात्मा का ही पैदा किया हुआ है, तो (उस करतार को छोड़ के) मैं और किस से कुछ माँगू? मैं और किस की आस रखता फिरूँ? जो भी कोई बड़ा या धनि मनुख दीखता है, हरेक ने (मर कर) मिटटी में मिल जाना है (एक परमात्मा ही सदा कायम रहने वाला दाता है) हे भाई! सारे सुख और जगत के सरे नौ खजाने वह निरंकार ही देने वाला है जिस को किसी का कोई डर नहीं, और, जो सब जीवों का जनम मरण नास करने वाला है।।१।। हे प्रभु जी! मैं तुम्हारी (दी हुई) दातों से रिजक पा सकता हूँ, मैं किसी बेचारे मनुख की बढाई क्यों करता फिरूँ? मुझे किसी मनुख की मोहताजी क्यों हो?।।रहाउ।। हे भाई! जिस मनुख ने परमात्मा की भक्ति शुरू कर दी, जगत की हरेक चीज ही उस की बन जाती है, परमात्मा उस के अंदर (माया की) भूख दूर कर देता है। सुखदाते प्रभु ने उस को ऐसा (नाम-)धन दे दिया है जो(उसके पास कभी भी नहीं ख़तम होता। गुरु ने उस परमात्मा के चरणों में (जब) मिला दिया, तो आत्मिक अडोलता के कारण उस के अन्दर आनंद और सारे सुख आ बसते है।।२।। हे (मेरे) मन! हर समय परमातमा का नाम जपिया कर,सिमरिया कर,उचारिया कर।संत जनां का उपदेस सुन के जमों की भी सारी भाव अधीनता मुक जाती है। (पर,हे मन!) सतिगुरु की बाणी में वही मनुष सुरत जोडते हैं,जिन पर प्यारा प्रभू आप दयावान होता है।।३।।हे प्रभू तेरी (मेहर की) कीमत कौन पा सकता है? तूँ सभी जीवों पर मेहर करने वाला है।हे गोपाल प्रभू जी! हम जीव किआ कर सकते हैं ? जगत में सभी काम आपके किया ही होते हैं।हे प्रभू! नानक तेरा दास है,(इस दास की) रख्सा उसे तरह करते रहना , जैसे पिता अपने पुत्रों पर कृपाल हो कर करता है ।।४।।१।।
Sorath Mahalaa 5 Ghar 1 Tituke
Ik Oankaar Satgur Parsaad ||
Kis Hau Jaachee Kis Aaraadhhee Jaa Sabh Ko Keetaa Hosee ||Jo Jo Deesai Vaddaa Vadderaa So So Khaakoo Ralsee ||Nirbhau Nirañkaar Bhav Khanddan Sabh Sukh Nav Nidhh Desee ||1||Har Jeeu Teree Daatee Raajaa ||Maanas Bapurraa Keaa Saalaahee Keaa Tis Kaa Muhtaajaa || Rahaao ||Jin Har Dhhiaaeaa Sabh Kishh Tis Kaa Tis Kee Bhookh Gavaaee ||Aisaa Dhhan Deeaa Sukhdaatai Nikhutt N Kab Hee Jaaee ||Anad Bhaeaa Sukh Sehaj Samaane Satgur Mel Milaaee ||2|| Man Naam Jap Naam Aaraadhh Andin Naam Vakhaanee ||Oupades Sun Saadhh Santan Kaa Sabh Chookee Kaan Jamaanee ||Jin Kau Kirpaal Hoaa Prabh Meraa Se Laage Gur Kee Baanee ||3||Keemat Koun Karai Prabh Teree Too Sarab Jeeaa Daeaalaa ||Sabh Kishh Keetaa Teraa Vartai Keaa Ham Baal Gupaalaa ||Raakh Lehu Naanak Jan Tumraa Jiu Pitaa Poot Kirpaalaa ||4||1||
Meaning: Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. ||1|| O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. ||2|| O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. ||3|| Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. ||4||1||
3 days ago | [YT] | 1,732
View 6 replies
CK Time TV North America
Hukamnama | Sri Darbar Sahib | Hukamnama Sri Darbar Sahib Today
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 577
ਸਲੋਕੁ ॥
ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ਛੰਤ ॥ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥ਸਲੋਕੁ ॥ਲੋਇਣ ਲੋਈ ਡਿਠ ਪਿਆਸ ਨ ਬੂਝੈ ਮੂ ਘਣੀ ॥ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥ਛੰਤੁ ॥ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ਸੇ ਸਾਚੀ ਦਰਗਹ ਭਾਣੇ ਰਾਮ ॥ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥ਸਲੋਕੁ ॥ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ਛੰਤੁ ॥ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥ਸਲੋਕੁ ॥ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥ਛੰਤੁ ॥ਮਿਲਿ ਜਲੁ ਜਲਹਿ ਖਟਾਨਾ ਰਾਮ ॥ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀ ॥ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥
ਅਰਥ: ਹੇ ਭਾਈ! ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੁੱਲਿਆਂ ਵਾਂਗ ਚਲੇ ਜਾਂਦੇ ਹਨ । ਹੇ ਨਾਨਕ! (ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ ਸੁਣਦੇ ਹਨ ।੧।ਛੰਤ ॥ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ ।ਜੇਹੜੇ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ ਹਨ ।ਉਹ ਮਨੁੱਖ ਆਤਮਕ ਅਡੋਲਤਾ ਵਿਚ ਰਹਿ ਕੇ ਸੁਖੀ ਜੀਵਨ ਜੀਊਂਦੇ ਹਨ, ਉਹ ਅਮੋਲਕ ਗੁਣਾਂ ਵਾਲੇ ਹੋ ਜਾਂਦੇ ਹਨ, ਉਹ ਤਾਂ ਜਗਤ ਨੂੰ ਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਸਤੇ ਆਉਂਦੇ ਹਨ ।ਹੇ ਭਾਈ! ਇਸ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਪਰਮਾਤਮਾ ਦੇ ਚਰਨ ਜਹਾਜ਼ ਹਨ (ਆਪ ਨਾਮ ਜਪਣ ਵਾਲੇ ਮਨੁੱਖ) ਅਨੇਕਾਂ ਨੂੰ (ਪ੍ਰਭੂ-ਚਰਨਾਂ ਵਿਚ ਜੋੜ ਕੇ) ਪਾਰ ਲੰਘਾ ਦੇਂਦੇ ਹਨ ।ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ (ਦੀ ਨਿਗਾਹ) ਕੀਤੀ, ਉਹਨਾਂ ਦੇ ਕਰਮਾਂ ਦਾ ਹਿਸਾਬ ਕਰਨਾ ਉਸ ਨੇ ਛੱਡ ਦਿੱਤਾ ।ਹੇ ਨਾਨਕ ਜੀ! ਆਖੋ—ਮੈਂ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜਿਸ ਨੇ ਆਪਣੇ ਕੰਨਾਂ ਨਾਲ ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਨੂੰ ਸੁਣਿਆ ਹੈ ।੧।ਸਲੋਕੁ ॥ਮੈਂ ਆਪਣੀਆਂ ਅੱਖਾਂ ਨਾਲ ਜਗਤ ਨੂੰ ਵੇਖਿਆ ਹੈ, (ਅਜੇ ਭੀ) ਮੈਨੂੰ (ਜਗਤ ਵੇਖਣ ਦੀ ਪਿਆਸ) ਬਹੁਤ ਹੈ, ਇਹ ਪਿਆਸ ਬੁੱਝਦੀ ਨਹੀਂ ।ਹੇ ਨਾਨਕ ਜੀ! ਜਿਨ੍ਹਾਂ ਅੱਖਾਂ ਨੇ ਮੇਰੇ ਪਿਆਰੇ ਪ੍ਰਭੂ ਨੂੰ ਵੇਖਿਆ, ਉਹ ਅੱਖਾਂ ਹੋਰ ਕਿਸਮ ਦੀਆਂ ਹਨ (ਉਹਨਾਂ ਅੱਖਾਂ ਨੂੰ ਦੁਨੀਆ ਦੇ ਪਦਾਰਥ ਵੇਖਣ ਦੀ ਲਾਲਸਾ ਨਹੀਂ ਹੁੰਦੀ) ।੧।ਛੰਤੁ ॥ਮੈਂ ਉਹਨਾਂ ਤੋਂ ਸਦਕੇ ਹਾਂ, ਜਿਨ੍ਹਾਂ ਨੇ ਪਰਮਾਤਮਾ ਦਾ ਦਰਸਨ ਕੀਤਾ ਹੈ,ਉਹ (ਵਡ-ਭਾਗੀ) ਬੰਦੇ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਪਸੰਦ ਆਉਂਦੇ ਹਨ ।ਜਿਨ੍ਹਾਂ ਜੀਵਾਂ ਨੂੰ ਮਾਲਕ-ਪ੍ਰਭੂ ਨੇ ਆਦਰ-ਮਾਣ ਦਿੱਤਾ ਹੈ, (ਹਰ ਥਾਂ) ਮੰਨੇ-ਪ੍ਰਮੰਨੇ ਜਾਂਦੇ ਹਨ, ਉਹ ਪਰਮਾਤਮਾ ਦੇ ਚਰਨਾਂ ਨਾਲ ਜੁੜੇ ਰਹਿੰਦੇ ਹਨ,ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ ।ਉਹ ਮਨੁੱਖ ਪਰਮਾਤਮਾ ਦੇ ਨਾਮ-ਰਸ ਨਾਲ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜੇ ਰਹਿੰਦੇ ਹਨ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣਦੇ ਹਨ ।ਹੇ ਭਾਈ! ਉਹੀ ਮਨੁੱਖ ਭਲੇ ਹਨ, ਸੰਤ ਹਨ, ਸੁਖੀ ਹਨ, ਜੋ ਆਪਣੇ ਮਾਲਕ ਪ੍ਰਭੂ ਨੂੰ ਚੰਗੇ ਲੱਗਦੇ ਹਨ । ਹੇ ਨਾਨਕ ਜੀ! ਆਖੋ—ਜਿਨ੍ਹਾਂ ਮਨੁੱਖਾਂ ਨੇ ਹਰੀ ਪ੍ਰਭੂ ਦਾ ਦਰਸਨ ਕਰ ਲਿਆ ਹੈ, ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ ।੨।ਸਲੋਕੁ ॥ਹੇ ਭਾਈ! ਜੇਹੜਾ ਸਰੀਰ ਪਰਮਾਤਮਾ ਦੇ ਨਾਮ ਤੋਂ ਸੱਖਣਾ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੇ ਹਨੇਰੇ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ ।ਹੇ ਨਾਨਕ ਜੀ! ਉਸ ਮਨੁੱਖ ਦਾ ਜੀਵਨ ਕਾਮਯਾਬ ਹੈ ਜਿਸ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਆ ਵੱਸਦਾ ਹੈ ।੧।ਛੰਤੁ ॥ਮੈਂ ਉਹਨਾਂ ਮਨੁੱਖਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ਜਿਨ੍ਹਾਂ ਮੇਰੇ ਹਰੀ-ਪ੍ਰਭੂ ਦਾ ਦਰਸਨ ਕਰ ਲਿਆ ਹੈ ।ਉਹ ਮਨੁੱਖ (ਪਰਮਾਤਮਾ ਦਾ ਨਾਮ-ਰਸ) ਚੱਖ ਕੇ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜ ਜਾਂਦੇ ਹਨ, ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਜਲ ਮਿੱਠਾ ਲੱਗਦਾ ਹੈ ।ਪਰਮਾਤਮਾ ਉਹਨਾਂ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ, ਪਰਮਾਤਮਾ ਉਹਨਾਂ ਉਤੇ ਪ੍ਰਸੰਨ ਹੋ ਜਾਂਦਾ ਹੈ, ਉਹਨਾਂ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ, ਉਹਨਾਂ ਨੂੰ ਸਾਰੇ ਆਨੰਦ ਪ੍ਰਾਪਤ ਹੋ ਜਾਂਦੇ ਹਨ ।ਜਗਤ ਦੇ ਮਾਲਕ-ਪ੍ਰਭੂ ਦੀ ਜੈ-ਜੈਕਾਰ ਆਖ ਆਖ ਕੇ ਉਹਨਾਂ ਦੇ ਸਰੀਰ ਤੋਂ ਦੁੱਖ ਤੇ ਭਰਮ ਦੂਰ ਹੋ ਜਾਂਦੇ ਹਨ ।ਉਹ ਮਨੁੱਖ ਮੋਹ ਤੋਂ ਰਹਿਤ ਹੋ ਜਾਂਦੇ ਹਨ, ਉਹਨਾਂ ਦੇ ਅੰਦਰੋਂ ਵਿਕਾਰ ਮੁੱਕ ਜਾਂਦੇ ਹਨ, ਕਾਮਾਦਿਕ ਪੰਜਾਂ ਨਾਲੋਂ ਉਹਨਾਂ ਦਾ ਸਾਥ ਟੁੱਟ ਜਾਂਦਾ ਹੈ ।ਹੇ ਨਾਨਕ ਜੀ! ਆਖੋ—ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰੀ-ਪ੍ਰਭੂ ਆ ਵੱਸਿਆ ਹੈ ਮੈਂ ਉਹਨਾਂ ਤੋਂ ਸਦਕੇ ਕੁਰਬਾਨ ਜਾਂਦਾ ਹਾਂ ।੩।ਸਲੋਕੁ ॥ਹੇ ਨਾਨਕ ਜੀ! ਜੇਹੜੇ ਮਨੁੱਖ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ, ਉਹੀ (ਅਸਲ) ਸੇਵਕ ਅਖਵਾਂਦੇ ਹਨ ।(ਹੇ ਭਾਈ!) ਸੱਚ ਜਾਣ, ਮਾਲਕ-ਪ੍ਰਭੂ ਸੰਤਾਂ ਨਾਲੋਂ ਵੱਖਰਾ ਨਹੀਂ ਹੈ ।੧।ਛੰਤੁ ॥(ਹੇ ਭਾਈ! ਜਿਵੇਂ) ਪਾਣੀ ਪਾਣੀ ਵਿਚ ਮਿਲ ਕੇ ਇਕ-ਰੂਪ ਹੋ ਜਾਂਦਾ ਹੈ(ਤਿਵੇਂ ਸੇਵਕ ਦੀ) ਆਤਮਾ ਪਰਮਾਤਮਾ ਦੇ ਨਾਲ ਮਿਲੀ ਰਹਿੰਦੀ ਹੈ ।ਪੂਰਨ ਸਰਬ-ਵਿਆਪਕ ਕਰਤਾਰ ਨੇ ਜਿਸ ਸੇਵਕ ਨੂੰ ਆਪਣੇ ਵਿਚ ਲੀਨ ਕਰ ਲਿਆ, ਉਸ ਦੇ ਅੰਦਰ ਇਹ ਸੂਝ ਪੈਦਾ ਹੋ ਜਾਂਦੀ ਹੈ ਕਿ (ਹਰ ਥਾਂ) ਪਰਮਾਤਮਾ ਆਪ ਹੀ ਆਪ ਹੈ,ਉਸ ਦੇ ਹਿਰਦੇ ਵਿਚ (ਵਿਕਾਰਾਂ ਵਲੋਂ) ਸੁੰਞ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਉਸ ਦੀ ਸਮਾਧੀ ਲੱਗੀ ਰਹਿੰਦੀ ਹੈ, ਉਸ ਦੇ ਹਿਰਦੇ ਵਿਚ ਇਕ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਹੁੰਦੀ ਰਹਿੰਦੀ ਹੈ ।(ਉਸ ਨੂੰ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ ਸਾਰੇ ਸੰਸਾਰ ਵਿਚ ਆਪ ਹੀ ਲੁਕਿਆ ਹੋਇਆ ਹੈ, ਫਿਰ ਭੀ ਉਹ ਆਪ ਮਾਇਆ ਦੇ ਮੋਹ ਤੋਂ ਰਹਿਤ ਹੈ (ਹਰ ਥਾਂ ਵਿਆਪਕ ਹੋਣ ਕਰਕੇ) ਉਹ ਆਪ ਹੀ ਆਪਣੇ ਆਪ ਨੂੰ ਸਿਮਰ ਰਿਹਾ ਹੈ ।ਹੇ ਨਾਨਕ ਜੀ! ਉਸ ਮਨੁੱਖ ਦੇ ਅੰਦਰੋਂ ਭਰਮ ਡਰ ਤੇ ਮਾਇਆ ਦੇ ਤਿੰਨ ਗੁਣ ਨਾਸ ਹੋ ਜਾਂਦੇ ਹਨ, (ਉਹ ਇਉਂ ਪਰਮਾਤਮਾ ਨਾਲ ਇਕ-ਰੂਪ ਹੋਇਆ ਰਹਿੰਦਾ ਹੈ, ਜਿਵੇਂ) ਪਾਣੀ ਪਾਣੀ ਵਿੱਚ ਮਿਲ ਕੇ ਇਕ ਰੂਪ ਹੋ ਜਾਂਦਾ ਹੈ ।੪।੨।
4 days ago | [YT] | 1,522
View 11 replies
CK Time TV North America
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 628
ਸੋਰਠਿ ਮਹਲਾ ੫ ॥
ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਅਰਥ: (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥
सोरठि महला ५ ॥
सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥ आठ पहर हरि का जसु रवणा बिखै ठगउरी लाथी ॥ संगि मिलाइ लीआ मेरै करतै संत साध भए साथी ॥३॥ करु गहि लीने सरबसु दीने आपहि आपु मिलाइआ ॥ कहु नानक सरब थोक पूरन पूरा सतिगुरु पाइआ ॥४॥१५॥७९॥
अर्थ: (हे भाई!) जब गुरू को अच्छा लगता है जब गुरू प्रसन्न होता है) तब ही परमात्मा का नाम जपा जा सकता है। परमात्मा ने मेहर की (गुरू मिलाया! गुरू की कृपा से हमने नाम जपा, तब) परमात्मा ने हमारी लाज रख ली (हमें ठगने से बचा लिया) ॥१॥ हे भाई! परमात्मा के चरण सदा सुख देने वाले हैं। (जो मनुष्य हरी-चरणों का सहारा लेते हैं, वह) जो कुछ (परमात्मा से) मांगते हैं वही फल प्राप्त कर लेते हैं। (परमात्मा के ऊपर रखी हुई कोई भी) आस व्यर्थ नहीं जाती ॥१॥ रहाउ ॥ हे भाई! जीवन का मालिक दातार प्रभू जिस मनुष्य पर मेहर करता है वह संत (स्वभाव बन जाता है, और) परमात्मा की सिफ़त-सलाह के गीत गाता है। उस मनुष्य का मन परमात्मा की प्यार-भरी भक्ति में मस्त हो जाता है, वह मनुष्य परमात्मा के मन को प्यारा लगने लग जाता है ॥२॥ हे भाई! आठों पहर (हर समय) परमात्मा की सिफ़त-सलाह करने से विकारों की ठग-बूटी का ज़ोर खत्म हो जाता है। (जिस भी मनुष्य ने परमात्मा की सिफ़त-सलाह में मन जोड़ा) करतार ने (उस को) अपने साथ मिला लिया, संत जन उस के संगी-साथी बन गए ॥३॥ (हे भाई! गुरू की श़रण पड़ कर जिस भी मनुष्य ने प्रभू-चरणों का अराधन किया) प्रभू ने उस का हाथ पकड़ कर उस को सब कुछ बख़्श़ दिया, प्रभू ने उस को अपना आप ही मिला दिया। नानक जी कहते हैं – जिस मनुष्य को पूरा गुरू मिल गया, उस के सभी कार्य सफल हो गए ॥४॥१५॥७९॥
Sorath Mahalaa 5 ||
Satgur Poore Bhaanaa || Taa Japeaa Naam Ramaanaa || Gobind Kirpaa Dhhaaree || Prabh Raakhee Paij Hamaaree ||1|| Har Ke Charan Sadaa Sukhdaaee || Jo Ishheh Soee Fal Paaveh Birthhee Aas N Jaaee ||1|| Rahaau || Kirpaa Kare Jis Praanpat Daataa Soee Sant Gun Gaavai || Prem Bhagat Taa Kaa Man Leenaa Paarbreham Man Bhaavai ||2|| Aath Pehar Har Kaa Jas Ravnaa Bikhai Thagauree Laathhee || Sang Milaae Leeaa Merai Kartai Sant Saadhh Bhae Saathhee ||3|| Kar Geh Leene Sarbas Deene Aapeh Aap Milaaeaa || Kahu Naanak Sarab Thhok Pooran Pooraa Satgur Paaeaa ||4||15||79||
Meaning: When it was pleasing to the Perfect True Guru, Then I chanted the Naam, the Name of the Pervading Lord. The Lord of the Universe extended His Mercy to me, And God saved my honor. ||1|| The Lord’s feet are forever peace-giving. Whatever fruit one desires, he receives; his hopes shall not go in vain. ||1|| Pause || That Saint, unto whom the Lord of Life, the Great Giver, extends His Mercy – he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. ||2|| Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. ||3|| Taking me by the hand, He has given me everything, and blended me with Himself. Says Nanak Ji, everything has been perfectly resolved; I have found the Perfect True Guru. ||4||15||79||
5 days ago | [YT] | 1,191
View 5 replies
CK Time TV North America
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 796
ਬਿਲਾਵਲੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥
ਅਰਥ: ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ ॥੧॥ ਹੇ ਭਾਈ! ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਹੇ ਭਾਈ! ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ ॥੧॥ ਰਹਾਉ ॥ ਹੇ ਪ੍ਰਭੂ! ਤੂੰ (ਆਪ ਹੀ) ਦਇਆ ਦਾ ਘਰ ਹੈਂ, ਦਇਆ ਦਾ ਮਾਲਕ ਹੈਂ, ਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤ) ਦੇਣ ਵਾਲਾ ਹੈਂ (ਤੇਰੇ ਪੈਦਾ ਕੀਤੇ) ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ। ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦੇ ਹਨ, ਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ-ਕੋਈ ਵਿਰਲਾ ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ ॥੨॥ ਜਿਸ ਮਨੁੱਖ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ, ਉਹ ਸਦਾ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ। ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਥਿਰ ਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੁੰਦਾ ਹੈ। ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ, ਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚ ਡੁੱਬੇ ਰਹਿੰਦੇ ਹਨ) ਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ ॥੩॥ (ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦ) ਪ੍ਰਾਪਤ ਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ। (ਇਸੇ ਤਰ੍ਹਾਂ) ਪ੍ਰਭੂ ਆਪਣੇ ਸੇਵਕਾਂ ਨੂੰ ਮਾਇਆ ਵਿਚ (ਰੱਖ ਕੇ ਭੀ, ਮੋਹ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ ॥੪॥੧॥
बिलावलु महला ३ घरु १
ੴ सतिगुर प्रसादि ॥
ध्रिगु ध्रिगु खाइआ ध्रिगु ध्रिगु सोइआ ध्रिगु ध्रिगु कापड़ु अंगि चड़ाइआ ॥ ध्रिगु सरीरु कुट्मब सहित सिउ जितु हुणि खसमु न पाइआ ॥ पउड़ी छुड़की फिरि हाथि न आवै अहिला जनमु गवाइआ ॥१॥ दूजा भाउ न देई लिव लागणि जिनि हरि के चरण विसारे ॥ जगजीवन दाता जन सेवक तेरे तिन के तै दूख निवारे ॥१॥ रहाउ॥ तू दइआलु दइआपति दाता किआ एहि जंत विचारे ॥ मुकत बंध सभि तुझ ते होए ऐसा आखि वखाणे ॥ गुरमुखि होवै सो मुकतु कहीऐ मनमुख बंध विचारे ॥२॥ सो जनु मुकतु जिसु एक लिव लागी सदा रहै हरि नाले ॥ तिन की गहण गति कही न जाई सचै आपि सवारे ॥ भरमि भुलाणे सि मनमुख कहीअहि ना उरवारि न पारे ॥३॥ जिस नो नदरि करे सोई जनु पाए गुर का सबदु सम्हाले ॥ हरि जन माइआ माहि निसतारे ॥ नानक भागु होवै जिसु मसतकि कालहि मारि बिदारे ॥४॥१॥
अर्थ: हे भाई! अगर इस शरीर के द्वारा इस जनम में पति-प्रभु का मिलाप हासिल नहीं किया, तो यह शरीर धिक्कार-योग्य है, (नाक-कान-आँखों आदि सारे) परिवार समेत धिक्कार-योग्य है। (मनुष्य का सब कुछ) खाना धिक्कार-योग्य है, सोना (सुख-आराम) धिक्कार-योग्य है, शरीर पर कपड़ा पहनना धिक्कार-योग्य है। (हे भाई! यह मनुष्य का शरीर प्रभु के देश में पहुँचने के लिए सीढ़ी है) अगर यह सीढ़ी (हाथ से) निकल जाए तो दोबारा हाथ में नहीं आती। मनुष्य अपना बहुत ही कीमती जीवन गवा लेता है ॥१॥ हे भाई! माया का मोह, जिसने (जीवों को) परमात्मा के चरण (मन में बसाने) भुला दिए हैं, (परमात्मा के चरणों में) तवज्जो जोड़ने नहीं देता। हे प्रभू्! तू खुद ही जगत को आत्मिक जीवन देने वाला है। जो बँदे तेरे सेवक बनते हैं, उनके तूने (मोह से पैदा होने वाले सारे) दुख दूर कर दिए हैं ॥१॥ रहाउ॥ हे प्रभु! तू (खुद ही) दया का घर है, दया का मालिक है, तू स्वयं ही (अपने चरणों की प्रीत) देने वाला है (तेरे पैदा किए हुए) इन जीवों के वश में कुछ नहीं। तेरे ही हुक्म में ही कई जीव माया के मोह से आजाद हो जाते हैं, कई जीव मोह में बँधे रहते हैं; कोई विरला गुरमुख ही ये बात कह के समझाता है। जो मनुष्य गुरु के सन्मुख रहता है वह माया के मोह से आजाद कहा जाता है, पर अपने मन के पीछे चलने वाले बिचारे मोह में बँधे रहते हैं ॥२॥ जिस मनुष्य की तवज्जो एक प्रभु में जुड़ी रहती है वह मनुष्य मोह से आजाद हो जाता है, वह सदा प्रभु-चरणों में जुड़ा रहता है। ऐसे लोगों की गहरी आत्मिक अवस्था को बयान नहीं किया जा सकता। सदा स्थिर रहने वाले प्रभु ने खुद ही उनका जीवन सुंदर बना दिया होता है। पर, जो लोग माया की भटकना में पड़ कर जीवन-राह से टूटे रहते हैं, वे लोग मनमुख कहे जाते हैं (वे माया के मोह के समुंदर में डूबे रहते हैं) वे ना इस पार के लायक ना ही उस पार लांघने के काबिल ॥३॥ (पर, जीव के भी क्या वश?) जिस मनुष्य पर प्रभु मेहर की निगाह करता है वही मनुष्य (गुरु का शब्द) प्राप्त करता है, वह मनुष्य गुरु के शब्द को अपने हृदय में संभाल के रखता है। (इसी तरह) प्रभु अपने सेवकों को माया में (रख के भी, मोह के समुंदर से) पार लंघा लेता है। हे नानक! जिस मनुष्य के माथे के भाग्य जाग उठते हैं, वह (अपने अंदर से) आत्मिक मौत को मार के खत्म कर देता है ॥४॥१॥
1 week ago | [YT] | 90
View 14 replies
CK Time TV North America
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 664
ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
ਵਿਆਖਿਆ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ॥੩॥ ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ। ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ ਜੀ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ॥੪॥੩॥
धनासरी महला ३ ॥
सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥ गुर ते साति सहज सुखु बाणी ॥ सेवा साची नामि समाणी ॥ सबदि मिलै प्रीतमु सदा धिआए ॥ साच नामि वडिआई पाए ॥३॥ आपे करता जुगि जुगि सोइ ॥ नदरि करे मेलावा होइ ॥ गुरबाणी ते हरि मंनि वसाए ॥ नानक साचि रते प्रभि आपि मिलाए ॥४॥३॥
अर्थ: हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पालना (करने की ज़िम्मेदारी) ली हुई है। हे भाई! विकारों को ख़त्म करने वाला नाम-धन उन मनुष्यों को मिलता है, जो सुरत जोड़ कर परमात्मा के नाम (-रंग) में रंगे रहते हैं ॥१॥ हे भाई! गुरू की (बताई) सेवा करने से (मनुष्य) परमात्मा का नाम-धन हासिल कर लेता है। जो मनुष्य परमात्मा का नाम सिमरता है, उस के अंदर (आत्मिक जीवन की) समझ पैदा हो जाती है ॥ रहाउ ॥ हे भाई! प्रभू-पती (के प्रेम) का यह गहरा रंग उस जीव-स्त्री को चढ़ता है, जो (आत्मिक) शांति को (अपने जीवन का) आभूषण बनाती है, वह जीव-स्त्री उस प्रभू को हर समय हृदय में बसाई रखती है। परन्तु अहंकार में (रह कर) कोई भी जीव परमात्मा को नहीं मिल सकता। अपने जिंद-दाते को भुला हुआ मनुष्य अपना मनुष्या जन्म व्यर्थ गंवा जाता है ॥२॥ हे भाई! गुरू से (मिली) बाणी की बरकत से आत्मिक शांति प्राप्त होती है, आत्मिक अडोलता का आनंद मिलता है। (गुरू की बताई) सेवा सदा साथ निभने वाली चीज़ है (इस की बरकत से परमातमा के) नाम में लीनता हो जाती है। जो मनुष्य गुरू के श़ब्द में जुड़ा रहता है, वह प्रीतम-प्रभू को सदा सिमरता रहता है। सदा-थिर प्रभू के नाम में लीन हो कर (परलोक में) इज़्ज़त मिलती है ॥३॥ जो करतार प्रत्येक जुग में आप ही (मौजूद चला आ रहा) है। वह (जिस मनुष्य ऊपर मेहर की) निगाह करता है (उस मनुष्य का उस से) मिलाप हो जाता है। वह मनुष्य गुरू की बाणी की बरकत से परमातमा को अपने मन में वसा लेता है। हे नानक जी! जिन मनुष्यों को प्रभू ने आप (अपने चरणों में) मिलाया है, वह उस सदा-थिर (के प्रेम-रंग) में रंगे रहते हैं ॥४॥३॥
Dhhanaasaree Mahalaa 3 ||
Sadaa Dhan Antar Naam Samaale || Jee Jant Jineh Pratipaale || Mukat Padaarath Tin Kau Paae || Har Kai Naam Rate Liv Laae ||1|| Gur Sevaa Te Har Naam Dhan Paavai || Antar Pargaas Har Naam Dheaavai || Rahaau || Ehu Har Rang Goorraa Dhan Pir Hoe || Saant Seegaar Raave Prabh Soe || Haumai Vich Prabh Koe Na Paae || Moolahu Bhulaa Janam Gavaae ||2|| Gur Te Saat Sehaj Sukh Baanee || Sevaa Saachee Naam Samaanee || Shabad Milai Preetam Sadaa Dhhiaae || Saach Naam Vaddeaaee Paae ||3|| Aape Kartaa Jug Jug Soe || Nadar Kare Melaavaa Hoe || Gurbaanee Te Har Mann Vasaae || Naanak Saach Rate Prabh Aap Milaae ||4||3||
Meaning: Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, Who are lovingly imbued with, and focused on the Lord’s Name. ||1|| Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. ||2|| Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. ||3|| The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak Ji, God unites with Himself those who are imbued with Truth. ||4||3||
1 week ago | [YT] | 27
View 14 replies
CK Time TV North America
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 671
Mukhwaak In Punjabi
ਧਨਾਸਰੀ ਮਹਲਾ ੫ ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
Meaning In Punjabi
ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ। ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।
Mukhwaak In Hindi
धनासरी महला ५ ॥
जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होइ त्रिपतानी ॥२॥ ओइ जु बीच हम तुम कछु होते तिन की बात बिलानी ॥ अलंकार मिलि थैली होई है ता ते कनिक वखानी ॥३॥ प्रगटिओ जोति सहज सुख सोभा बाजे अनहत बानी ॥ कहु नानक निहचल घरु बाधिओ गुरि कीओ बंधानी ॥४॥५॥
Mukhwaak Meaning In Hindi
अर्थ: हे भाई! जिंद की (अरदास) एक परमात्मा के पास ही मानी जाती है। (परमात्मा के आसरे के बिना लोग) और ज्यादा यत्न करके थक जाते हैं, उन प्रयत्नों का मूल्य एक तिल जितना भी नहीं समझा जाता। रहाउ। हे भाई! जिस प्रभू का दिया हुआ ये शरीर और मन है, ये सारा धन-पदार्थ भी उसी का दिया हुआ है, वही सुचॅजा है और समझदार है। हम जीवों का दुख-सुख (सदा) उस परमात्मा ने ही सुना है, (जब वह हमारी प्रार्थना आरजू सुनता है) तब (हमारी) हालत अच्छी बन जाती है।1। हे भाई! परमात्मा का नाम आत्मिक जीवन देने वाला है, नाम एक ऐसा हीरा है जो किसी मूल्य से नहीं मिल सकता। गुरू ने ये नाम-मंत्र (जिसय मनुष्य को) दे दिया, वह मनुष्य (विकारों में) गिरता नहीं, डोलता नहीं, वह मनुष्य पक्के इरादे वाला बन जाता है, वह मुक्मल तौर पर (माया की ओर से) संतुष्ट रहता है।2। (हे भाई! जिस मनुष्य को गुरू की तरफ से नाम-हीरा मिल जाता है, उसके अंदर से) उस मेर-तेर वाले सारे भेदभाव वाली बात खत्म हो जाती है जो जगत में बड़े प्रबल हैं। (उस मनुष्य को हर तरफ से परमात्मा ही ऐसा दिखता है, जैसे) अनेकों गहने मिल के (गलाए जाने पर) रैणी बन जाते हैं, और उस ढेली के रूप में भी वह सोना ही कहलाते हैं।3। (हे भाई! जिस मनुष्य के अंदर गुरू की कृपा से) परमात्मा की ज्योति का प्रकाश हो जाता है, उसके अंदर आत्मिक अडोलता के आनंद पैदा हो जाते हैं, उसको हर जगह शोभा मिलती है, उसके हृदय में सिफत सालाह की बाणी के (मानो) एक-रस बाजे बजते रहते हैं। हे नानक! कह– गुरू ने जिस मनुष्य के वास्ते ये प्रबंध कर दिया, वह मनुष्य सदा के लिए प्रभू-चरनों में ठिकाना प्राप्त कर लेता है।4।5।
Dhhanaasaree Mahalaa 5 ||
Jis Kaa Tan Man Dhhan Sabh Tis Kaa Soee Sugharr Sujaanee || Tin Hee Suneaa Dukh Sukh Meraa Tau Bidhh Neekee Khattaanee ||1|| Jeea Kee Ekai Hee Peh Maanee || Avar Jatan Kar Rahe Bahutere Tin Til Nahee Keemat Jaanee || Rahaau || Amrit Naam Nirmolak Heeraa Gur Deeno Mantaanee || Ddigai N Ddolai Drirr Kar Raheo Pooran Hoe Triptaanee ||2|| Oe Ju Beech Ham Tum Kashh Hote Tin Kee Baat Bilaanee || Alankaar Mil Thhailee Hoee Hai Taa Te Kanik Vakhaanee ||3|| Pragtteo Jot Sehaj Sukh Sobhaa Baaje Anhat Baanee || Kahu Naanak Nehchal Ghar Baadhheo Gur Keeo Bandhhaanee ||4||5||
Meaning: Body, mind, wealth and everything belong to Him; He alone is all-wise and all-knowing. He listens to my pains and pleasures, and then my condition improves. ||1|| My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. ||2|| Those things which tore me away from You, Lord, are now gone. When golden ornaments are melted down into a lump, they are still said to be gold. ||3|| The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak Ji, I have built my eternal home; the Guru has constructed it for me. ||4||5||
1 week ago | [YT] | 9
View 18 replies
Load more